ਹੁਸ਼ਿਆਰਪੁਰ : ਜ਼ਿਲਾ ਟਰਾਂਸਪੋਰਟ ਅਫ਼ਸਰ ਜੀਵਨ ਜਗਜੋਤ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਸਮੇਂ-ਸਮੇਂ ''ਤੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਦੌਰਾਨ 2 ਪ੍ਰਾਈਵੇਟ ਸਕੂਲਾਂ ਦੀਆਂ 3 ਬੱਸਾਂ ਨੂੰ ਬਾਊਂਡ ਕੀਤਾ ਗਿਆ, ਜਦਕਿ 3 ਬੱਸਾਂ ਦੇ ਚਲਾਨ ਕੀਤੇ ਗਏ ਹਨ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ''ਤੇ ਜ਼ਿਲਾ ਟਰਾਂਸਪੋਰਟ ਵਿਭਾਗ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਐੱਸ.ਟੀ. ਨਰਸਿੰਗ ਕਾਲਜ ਪਟਿਆੜੀਆਂ ਵਿਚ ਕੀਤੀ ਚੈਕਿੰਗ ਦੌਰਾਨ ਜਿਥੇ 2 ਬੱਸਾਂ ਨੂੰ ਬਾਊਂਡ ਕੀਤਾ ਗਿਆ, ਉਥੇ ਇਕ ਬੱਸ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ''ਤੇ ਚਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਕ ਹੋਰ ਸਕੂਲ ''ਚ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇਕ ਬੱਸ ਨੂੰ ਬਾਊਂਡ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ
ਕਿਸੇ ਨੂੰ ਵੀ ਟਰੈਫਿਕ ਰੂਲਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।